“ਬੇਮੌਸਮੀ ਖੇਡਾਂ ਵਤਨ ਪੰਜਾਬ ਦੀਆਂ, ਅਧਿਆਪਕਾਂ ਦੀਆਂ ਜੇਬਾਂ ਤੇ ਡਾਕੇ ਮਾਰ ਕੇ ਕਾਰਵਾਈਆ
ਖੇਡਾਂ ਵਾਸਤੇ ਫੰਡ ਮੁਹੱਈਆ ਕਰਵਾਏ ਪੰਜਾਬ ਸਰਕਾਰ:- ਸੁਖਵਿੰਦਰ ਸਿੰਘ ਚਾਹਲ।
ਬੇਮੌਸਮੀ ਖੇਡਾਂ ਬੱਚਿਆਂ ਦੀ ਸਿਹਤ ਨਾਲ ਖਿਲਵਾੜ, ਖੇਡਾਂ ਦਾ ਕਲੰਡਰ ਜਾਰੀ ਕਰੇ ਪੰਜਾਬ ਸਰਕਾਰ:- ਕਰਨੈਲ ਫਿਲੌਰ।
ਜਲੰਧਰ: 07 ਸਤੰਬਰ ( ਸ਼ੈਲੀ ਐਲਬਰਟ) – ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਸਕੱਤਰ ਕੁਲਦੀਪ ਸਿੰਘ ਦੌੜਕਾ,ਵਿੱਤ ਸਕੱਤਰ ਅਮਨਦੀਪ ਸ਼ਰਮਾਂ, ਪ੍ਰੈਸ ਸਕੱਤਰ ਸੁਰਜੀਤ ਮੁਹਾਲੀ ਜਿਲਾ ਜਲੰਧਰ ਦੇ ਜ਼ਿਲ੍ਹਾ ਪ੍ਰਧਾਨ ਕਰਨੈਲ ਫਿਲੌਰ , ਜਨਰਲ ਸਕੱਤਰ ਗਣੇਸ਼ ਭਗਤ, ਐਕਟਿੰਗ ਸਕੱਤਰ ਸੁਖਵਿੰਦਰ ਸਿੰਘ ਮੱਕੜ, ਜੁਆਇੰਟ ਸਕੱਤਰ ਕੁਲਦੀਪ ਵਾਲੀਆ,ਵਿੱਤ ਸਕੱਤਰ ਹਰਮਨਜੋਤ ਸਿੰਘ ਆਹਲੂਵਾਲੀਆ, ਜੁਆਇੰਟ ਵਿੱਚ ਸਕੱਤਰ ਨਿਰਮੋਲਕ ਸਿੰਘ ਹੀਰਾ, ਪ੍ਰੈੱਸ ਸਕੱਤਰ ਰਗਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ ਬਲਜੀਤ ਸਿੰਘ ਕੁਲਾਰ ਆਦਿ ਆਗੂਆਂ ਨੇ ਪੰਜਾਬ ਸਰਕਾਰ ਵਲੋਂ ਸਕੂਲੀ ਬੱਚਿਆਂ ਦੀਆਂ ਕਰਵਾਈਆਂ ਜਾ ਰਹੀਆਂ ਖੇਡਾਂ ਤੇ ਜੋ ਕਿ ਸੈਂਟਰ ਤੇ ਬਲਾਕ ਪੱਧਰ ਤੇ ਚੱਲ ਰਹੀਆਂ ਹਨ ਤੇ ਅਧਿਆਪਕਾਂ ਦੀਆਂ ਜੇਬਾਂ ਵਿੱਚੋਂ ਪੈਸੇ ਕੱਢ ਕੇ ਖਰਚ ਕਰਨ ਦੀ ਸਖਤ ਨਿਖੇਧੀ ਕੀਤੀ ਹੈ, ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਬੱਚਿਆਂ ਦੀਆਂ ਖੇਡਾਂ ਹੋਣੀਆਂ ਜਰੂਰੀ ਹਨ ਨਾਲੋਂ ਨਾਲ ਪਹਿਲਾਂ ਉਨ੍ਹਾਂ ਦਾ ਪਰਬੰਧ ਕੀਤਾ ਜਾਣਾ ਜਰੂਰੀ ਹੈ, ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਕਰਾਉਣ ਲਈ ਪਹਿਲਾਂ ਸਪੋਰਟਸ ਫੰਡਾਂ ਦਾ ਪਰਬੰਧ ਕਰੇ। ਖੇਡਾਂ ਕਰਾਉਣ ਦੇ ਬਿਨਾਂ ਪਰਬੰਧ ਕੀਤਿਆਂ ਹੀ ਐਲਾਨ ਕਰ ਦਿੱਤਾ ਕਿ ਖੇਡਾਂ ਵਤਨ ਪੰਜਾਬ ਦੀਆਂ ਕਰਾਉਣੀਆਂ ਹਨ। ਉਹਨਾਂ ਕਿਹਾ ਕਿ ਪਹਿਲਾਂ ਸੈਂਟਰ ਪੱਧਰ ਦੀਆਂ ਖੇਡਾਂ ਤੇ ਅਧਿਆਪਕਾਂ ਨੇ ਆਪਣੇ ਕੋਲ਼ੋ ਖਰਚੇ ਕਰਕੇ ਖੇਡਾਂ ਦੇ ਪਰਬੰਧ ਕਰਾਏ ਫਿਰ ਹੁਣ ਬਲਾਕਾਂ ਦੀਆਂ ਖੇਡਾਂ ਕਰਾਉਣ ਲਈ ਬਲਾਕ ਦੇ ਅਧਿਆਪਕਾਂ ਕੋਲੋਂ ਪਰ ਅਧਿਆਪਕ ਦੋ ਸੌ ਰੁਪਏ ਤੋਂ ਲੈ ਕੇ ਚਾਰ ਸੌ ਰੁਪਏ ਤੱਕ ਇੱਕਠੇ ਕਰਕੇ ਵਤਨ ਪੰਜਾਬ ਦੀਆਂ ਖੇਡਾਂ ਕਰਵਾਈਆਂ ਜਾ ਰਹੀਆਂ ਹਨ ਤੇ ਬੱਚਿਆਂ ਨੂੰ ਖੇਡਾਂ ਤੇ ਲੈਕੇ ਜਾਣ ਅਤੇ ਆਉਣ ਦਾ ਖਰਚਾ ਵੀ ਅਧਿਆਪਕ ਪੱਲਿਓ ਕਰ ਰਹੇ ਹਨ ਇਹ ਤਾਂ ਅਧਿਆਪਕਾਂ ਦੀਆਂ ਜੇਬਾਂ ਤੇ ਡਾਕਾ ਮਾਰਨ ਬਰਾਬਰ ਹੈ।
ਇਸ ਸਮੇਂ ਸੀਨੀਅਰ ਮੀਤ ਪ੍ਰਧਾਨ ਬਲਜੀਤ ਸਿੰਘ ਕੁਲਾਰ, ਤੀਰਥ ਸਿੰਘ ਬਾਸੀ, ਗੁਰਿੰਦਰ ਸਿੰਘ ਆਦਮਪੁਰ, ਹਲ ਭਗਤ,ਰਾਜੀਵ ਭਗਤ, ਕੁਲਵੰਤ ਰਾਮ ਰੁੜਕਾ, ਅਮਰਜੀਤ ਭਗਤ, ਮੁਲਖ ਰਾਜ, ਸੰਦੀਪ ਰਾਜੋਵਾਲ, ਗੁਰਿੰਦਰ ਸਿੰਘ, ਅਨਿਲ ਕੁਮਾਰ ਭਗਤ, ਰਣਜੀਤ ਠਾਕੁਰ, ਪਿਆਰਾ ਸਿੰਘ ਨਕੋਦਰ, ਕਮਲਦੇਵ, ਜਤਿੰਦਰ ਸਿੰਘ, ਸ਼ਿਵ ਰਾਜ ਕੁਮਾਰ, ਰਾਜਿੰਦਰ ਸਿੰਘ ਭੋਗਪੁਰ, ਸੂਰਤੀ ਲਾਲ, ਵਿਨੋਦ ਭੱਟੀ, ਪਰਨਾਮ ਸਿੰਘ ਸੈਣੀ,ਪਰੇਮ ਖਲਵਾੜਾ, ਰਾਜਿੰਦਰ ਸਿੰਘ ਸ਼ਾਹਕੋਟ ਆਦਿ ਅਧਿਆਪਕ ਆਗੂ ਹਾਜ਼ਰ ਸਨ।