Sunday, March 23, 2025

ਯੂਕਰੇਨ ’ਚ ਫਸੇ ਜਲੰਧਰ ਦੇ ਵਿਦਿਆਰਥੀਆਂ ਦੀ ਜਾਣਕਾਰੀ ਇਕੱਤਰ ਕਰਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੈਲਪਲਾਈਨ ਨੰਬਰ ਜਾਰੀ

ਯੂਕਰੇਨ ’ਚ ਫਸੇ ਜਲੰਧਰ ਦੇ ਵਿਦਿਆਰਥੀਆਂ ਦੀ ਜਾਣਕਾਰੀ ਇਕੱਤਰ ਕਰਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੈਲਪਲਾਈਨ ਨੰਬਰ ਜਾਰੀ
ਲੋਕ ਯੂਕਰੇਨ ’ਚ ਫਸੇ ਆਪਣੇ ਪਰਿਵਾਰਕ ਮੈਂਬਰਾਂ ਬਾਰੇ ਜਾਣਕਾਰੀ ਸਾਂਝੀ ਕਰਨ ਲਈ 0181-2224417 ‘ਤੇ ਕਰ ਸਕਦੇ ਹਨ ਸੰਪਰਕ
ਜਲੰਧਰ, 25 ਫਰਵਰੀ(ਸ਼ੈਲੀ ਐਲਬਰਟ)
ਯੂਕਰੇਨ ਵਿੱਚ ਫਸੇ ਜਲੰਧਰ ਦੇ ਵਿਦਿਆਰਥੀਆਂ ਸਬੰਧੀ ਜਾਣਕਾਰੀ ਇਕੱਤਰ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ੁੱਕਰਵਾਰ ਨੂੰ ਇੱਕ ਹੈਲਪਲਾਈਨ ਨੰਬਰ 0181-2224417 ਜਾਰੀ ਕੀਤਾ ਗਿਆ ਹੈ ਤਾਂ ਜੋ ਉਥੇ ਫਸੇ ਜ਼ਿਲ੍ਹੇ ਦੇ ਲੋਕਾਂ ਦੀ ਜਾਣਕਾਰੀ ਇਕੱਤਰ ਕੀਤੀ ਜਾ ਸਕੇ ਅਤੇ ਮੰਗੇ ਜਾਣ ’ਤੇ ਰਾਜ ਸਰਕਾਰ ਰਾਹੀਂ ਸਬੰਧਤ ਅਥਾਰਟੀ ਨੂੰ ਤੁਰੰਤ ਮੁਹੱਈਆ ਕਰਵਾਈ ਜਾ ਸਕੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਇਹ ਸੂਚਨਾ ਜਦੋਂ ਵੀ ਮੰਗੀ ਜਾਵੇਗੀ, ਸਬੰਧਤ ਅਥਾਰਟੀ ਨਾਲ ਸਾਂਝੀ ਕਰਨ ਲਈ ਤਿਆਰ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸੇ ਵੀ ਅਧਿਕਾਰਕ ਸੰਚਾਰ ਤੋਂ ਪਹਿਲਾਂ ਸਰਗਰਮ ਉਪਰਾਲੇ ਵਜੋਂ ਇਹ ਜਾਣਕਾਰੀ ਇਕੱਤਰ ਕੀਤੀ ਜਾ ਰਹੀ ਹੈ ਤਾਂ ਜੋ ਮੰਗੇ ਜਾਣ ’ਤੇ ਸੂਬਾ ਸਰਕਾਰ ਰਾਹੀਂ ਵਿਦੇਸ਼ ਮੰਤਰਾਲੇ ਨਾਲ ਸਾਂਝੀ ਕੀਤੀ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਦੇ ਪਰਿਵਾਰਕ ਮੈਂਬਰ ਯੂਕਰੇਨ ਵਿੱਚ ਫਸੇ ਹੋਏ ਹਨ, ਉਹ ਇਸ ਹੈਲਪਲਾਈਨ ‘ਤੇ ਜਾਣਕਾਰੀ ਸਾਂਝੀ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਲੋਕ ਡਿਪਟੀ ਕਮਿਸ਼ਨਰ ਦਫ਼ਤਰ, ਕਮਰਾ ਨੰ. 22 ਵਿਖੇ ਵੀ ਦਫ਼ਤਰੀ ਸਮੇਂ ਦੌਰਾਨ ਯੂਕਰੇਨ ਵਿੱਚ ਫਸੇ ਆਪਣੇ ਪਰਿਵਾਰਕ ਮੈਂਬਰਾਂ ਜਾਂ ਰਿਸ਼ਤੇਦਾਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਯੂਕਰੇਨ ਵਿੱਚ ਫਸੇ ਵਿਅਕਤੀ ਦਾ ਨਾਮ, ਪਿਤਾ ਦਾ ਨਾਮ, ਪਾਸਪੋਰਟ ਨੰਬਰ, ਯੂਨੀਵਰਸਿਟੀ/ਕਾਲਜ ਦਾ ਨਾਮ, ਯੂਕਰੇਨ ਵਿੱਚ ਉਸ ਦਾ ਪਤਾ ਆਦਿ ਸਮੇਤ ਵੱਧ ਤੋਂ ਵੱਧ ਜਾਣਕਾਰੀ ਪ੍ਰਦਾਨ ਕਰਨੀ ਹੋਵੇਗੀ ਤਾਂ ਜੋ ਸਾਰੀ ਲੋੜੀਂਦੀ ਜਾਣਕਾਰੀ ਤੁਰੰਤ ਸਬੰਧਤ ਅਧਿਕਾਰੀਆਂ ਨਾਲ ਸਾਂਝੀ ਕੀਤੀ ਜਾ ਸਕੇ।

Related Articles

LEAVE A REPLY

Please enter your comment!
Please enter your name here

Latest Articles